23 December 2024

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਬਜਟ ਨੂੰ ਦੱਸਿਆ ਇਤਿਹਾਸਕ ਤਾਂ ਨਾਲ ਹੀ ਵਿਰੋਧੀ ਧਿਰ ਨੂੰ ਲਿਆ ਲੰਮੇ ਹੱਥੀਂ

Spread the love

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਸਿੱਖਿਆ, ਮੁਫਤ ਸਿਹਤ ਸੇਵਾਵਾਂ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ, ਪਰ ਵਿਰੋਧੀ ਧਿਰਾਂ ਨੂੰ ਸਿਰਫ ਬੁਨਿਆਦੀ ਮੁੱਦਿਆਂ ਤੋਂ ਭੱਜਣ ਦੀ ਕਲਾ ਵਿੱਚ ਮੁਹਾਰਤ ਹਾਸਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਖਾਸ ਤੌਰ ’ਤੇ ਕਾਂਗਰਸ ਨੂੰ ਗੈਰ-ਜ਼ਿੰਮੇਵਾਰਾਨਾ ਕੰਮ ਕਰਨ ਦੀ ਆਦਤ ਹੈ ਅਤੇ ਸਿਰਫ ਮੀਡੀਆ ’ਚ ਸੁਰਖੀਆਂ ਬਟੋਰਨ ਲਈ ਵਾਕਆਊਟ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਕਸਰ ਕਹਿੰਦੀ ਹੈ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਦੋਂਕਿ ਇਹ ਹਕੀਕਤ ਹੈ ਕਿ ਉਹ ਇੱਕ ਦੂਜੇ ਦੇ ਸੰਪਰਕ ਵਿੱਚ ਨਹੀਂ ਹਨ।ਸੀਐੱਮ ਮਾਨ ਨੇ ਕਿਹਾ ਕਿ ਲੋਕ ਕਾਂਗਰਸੀ ਆਗੂਆਂ ਦੇ ਇਸ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਦੇਖ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਉਨ੍ਹਾਂ ਨੂੰ ਛੇਤੀ ਹੀ ਸਿਆਸੀ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ-ਪੱਖੀ ਬਜਟ ਕਾਰਨ ਹੁਣ ਸੂਬੇ ਦੇ ਕੋਨੇ-ਕੋਨੇ ਵਿੱਚ ਖੁਸ਼ੀ ਦੇ ਸਮਾਗਮ ਹੋ ਰਹੇ ਹਨ।